ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਵੋਟਾਂ ਪੈਣਗੀਆਂ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜਾਰੀ ਪੱਤਰ ਅਨੁਸਾਰ 20 ਅਤੇ 21 ਦਸੰਬਰ ਨੂੰ ਲੁਧਿਆਣਾ ਦੇ ਸਕੂਲਾਂ ’ਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿ ਕਿਉਂਕਿ ਸਕੂਲੀ ਬੱਸਾਂ ਚੋਣਾਂ ਦੀ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲੈਕੇ ਜਾਣਗੀਆਂ। ਇਸ ਕਰਕੇ ਬੱਚਿਆਂ ਨੂੰ ਸਕੂਲ ਲਿਆਉਣ ਲਈ ਬੱਸਾਂ ਦੀ ਘਾਟ ਹੋ ਸਕਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਕੂਲ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
EDITED BY- HARLEEN KAUR