ਕ੍ਰਿਸਮਸ , ਨਵੇਂ ਸਾਲ ਅਤੇ ਕੱਲ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਵੱਲੋਂ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ । ਜਿਸ ‘ਚ ਰੇਲਵੇ ਸਟੇਸ਼ਨ ‘ਤੇ ਹਰ ਆਉਣ ਜਾਣ ਵਾਲੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਕਿ ਜਿਹੜੇ ਮਾੜੇ ਅਨਸਰਾਂ ਵੱਲੋਂ ਚੋਰੀ ਜਾਂ ਹੋਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ , ਉਸ ਨੂੰ ਨੱਥ ਪਾਉਣ ਦੇ ਲਈ ਇਹ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਮੌਕੇ ਪੁਲਿਸ ਅਧਿਕਾਰੀ ਦਾ ਲੋਕਾਂ ਨੂੰ ਕਹਿਣਾ ਹੈ ਕਿ ਉਹ ਬੇਖ਼ੌਫ਼ ਹੋ ਕੇ ਕ੍ਰਿਸਮਸ ਅਤੇ ਨਵੇਂ ਸਾਲ ਦਾ ਅਨੰਦ ਮਾਨਣ , ਇਸ ਦੌਰਾਨ ਓਹਨਾ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪੁਲਿਸ ਇਸ ਮਸਲੇ ‘ਤੇ ਮੁਸਤੈਦੀ ਦੇ ਨਾਲ ਕੰਮ ਕਰ ਰਹੀ ਹੈ।
EDITED BY- HARLEEN KAUR