ਲੁਧਿਆਣਾ ਦੇ ਮੁੱਲਾਪੁਰ ਦਾਖਾ ਨੇੜੇ ਸਥਿਤ ਪਿੰਡ ਹਸਨਪੁਰ ਵਿੱਚ ਆਵਾਰਾ ਕੁੱਤਿਆਂ ਨੇ ਇੱਕ ਹੋਰ ਮਾਸੂਮ ਬੱਚੇ ਦੀ ਜਾਨ ਲੈ ਲਈ। 11 ਸਾਲਾ ਲੜਕੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ-ਵੱਢ ਕੇ ਮਾਰ ਦਿੱਤਾ। ਪੰਜਵੀਂ ਜਮਾਤ ਦੇ ਵਿਦਿਆਰਥੀ ਹਰਸੁਖਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਲੁਧਿਆਣਾ ਦੇ ਪਿੰਡ ਹਸਨਪੁਰ ਵਿੱਚ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਹਿਲਾਂ ਅਵਾਰਾ ਕੁੱਤਿਆਂ ਦਾ ਸ਼ਿਕਾਰ ਬਜ਼ੁਰਗ ਹੁੰਦੇ ਸਨ ਪਰ ਹੁਣ ਉਹ ਮਾਸੂਮ ਬੱਚਿਆਂ ‘ਤੇ ਜਾਨਲੇਵਾ ਹਮਲਾ ਕਰਦੇ ਹਨ। ਪਿੰਡ ਵਿੱਚ ਆਵਾਰਾ ਕੁੱਤਿਆਂ ਦੇ ਕੱਟਣ ਨਾਲ ਇੱਕ ਹੋਰ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ।
ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਆਵਾਰਾ ਕੁੱਤਿਆਂ ਦੀ ਸਮੱਸਿਆ ਪ੍ਰਤੀ ਗੰਭੀਰ ਨਹੀਂ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਪਿੰਡ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਪਿੰਡ ਦੇ ਬੱਚੇ ਅਤੇ ਔਰਤਾਂ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰਨ ਲੱਗ ਪਏ ਹਨ।