बॉलीवुड

ਕੰਗਨਾ ਰਣੌਤ ਦੀ ਵਿਵਾਦਿਤ ਫ਼ਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਤੇ SGPC ਨੇ CM ਮਾਨ ਨੂੰ ਲਿਖੀ ਚਿੱਠੀ

ਕੰਗਨਾ ਰਣੌਤ ਦੀ ਵਿਵਾਦਿਤ ਫ਼ਿਲਮ ਐਮਰਜੈਂਸੀ ਕੱਲ ਯਾਨੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਇਸ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੈਨ ਲਾਉਣ ਦੀ ਮੰਗ ਕੀਤੀ ਹੈ ਤੇ ਤਲਖ਼ ਰਵੱਈਏ ਵਿੱਚ ਕਿਹਾ ਹੈ ਕਿ ਜੇ ਇਸ ਦੇ ਰਿਲੀਜ਼ ਹੋਣ ਨਾਲ ਰੋਹ ਪੈਦਾ ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਸ਼੍ਰੋਮਣੀ ਕਮੇਟੀ ਨੇ ਕਿਹਾ ਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!