टॉप न्यूज़
ਜਲੰਧਰ ਬਾਈਪਾਸ ਚੌਕ ਪੁਲ ‘ਤੇ ਨੈਸ਼ਨਲ ਹਾਈਵੇ ‘ਤੇ ਕਾਰ ਦਾ ਅਗਲਾ ਟਾਇਰ ਫਟਣ ਨਾਲ ਲੱਗਾ ਲੰਮਾ ਜਾਮ
ਸਲੇਮ ਟਾਬਰੀ ਥਾਣੇ ਅਧੀਨ ਪੈਂਦੇ ਜਲੰਧਰ ਬਾਈਪਾਸ ਚੌਕ ਪੁਲ ‘ਤੇ ਨੈਸ਼ਨਲ ਹਾਈਵੇ ‘ਤੇ ਇਕ ਕਾਰ ਦਾ ਅਗਲਾ ਟਾਇਰ ਫਟ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਰੇਲਿੰਗ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਉਮੇਸ਼ ਜੈਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ਕਾਰਨ ਪੁਲ ’ਤੇ ਲੰਮਾ ਜਾਮ ਲੱਗ ਗਿਆ। ਰਾਹਗੀਰਾਂ ਨੇ ਸਲੇਮ ਟਾਬਰੀ ਥਾਣੇ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR