टॉप न्यूज़
ਪੰਜਾਬ ਵਿਚ ਠੰਢ ਅਤੇ ਧੁੰਦ ਦੇ ਕਹਿਰ ਦੇ ਮੱਦੇਨਜ਼ਰ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ
8 ਜਨਵਰੀ ਨੂੰ ਸੂਬੇ ਭਰ ਵਿਚ ਸਰਦੀਆਂ ਦੀਆਂ ਛੁੱਟੀਆਂ ਖਤਮ ਹੋ ਗਈਆਂ ਅਤੇ ਸਕੂਲ ਖੁੱਲ੍ਹ ਗਏ। ਹਾਲਾਂਕਿ ਸਭ ਨੂੰ ਇਹ ਆਸ ਸੀ ਕਿ ਸਕੂਲਾਂ ਵਿਚ ਲੋਹੜੀ ਤੱਕ ਛੁੱਟੀਆਂ ਵੱਧ ਸਕਦੀਆਂ ਹਨ। ਪੰਜਾਬ ਵਿਚ ਠੰਢ ਅਤੇ ਧੁੰਦ ਦੇ ਕਹਿਰ ਦੇ ਮੱਦੇਨਜ਼ਰ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਮਾਂ ਬਦਲਣ ਲਈ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਧੁੰਦ ਕਾਰਨ ਕਈ ਸਕੂਲੀ ਬੱਸਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਇਸ ਲਈ 31 ਜਨਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਟਾਈਮ ਸਵੇਰੇ 10:00 ਵਜੇ ਤੈਅ ਕੀਤੇ ਜਾਣ।
EDITED BY- HARLEEN KAUR