टॉप न्यूज़
ਬਠਿੰਡਾ ਨੈਸ਼ਨਲ ਹਾਈਵੇ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਬਠਿੰਡਾ ਨੈਸ਼ਨਲ ਹਾਈਵੇ ‘ਤੇ ਸੰਘਣੀ ਧੁੰਦ ਕਰਕੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਰੁਲਦੂਵਾਲਾ ਦੇ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਚਾਰ ਜਣੇ ਹਾਦਸੇ ਦਾ ਸ਼ਿਕਾਰ ਹੋ ਗਏ। ਕਾਰ ਵਿੱਚ ਬੈਠੇ ਚਾਰ ਜਣਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ ‘ਤੇ ਹੀ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਨੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ।
EDITED BY- HARLEEN KAUR