टॉप न्यूज़
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਆਪ ਕੌਂਸਲਰਾਂ ਨੂੰ ਚੁਕਾਈ ਸਹੂੰ
ਅਜਨਾਲਾ ਸ਼ਹਿਰ ਦੀਆਂ ਦੋ ਵਾਰਡਾਂ ਉੱਪਰ ਪਿਛਲੇ ਦਿਨੀ ਹੋਈਆਂ ਜ਼ਿਮਣੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਅੱਜ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿੱਚ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਸਹੂੰ ਚੁਕਾਈ ਗਈ। ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਉੱਥੇ ਹੀ ਜਲਦ ਹੀ ਅਜਨਾਲਾ ਸ਼ਹਿਰ ਨੂੰ ਹੋਰ ਜਿਆਦਾ ਅਪਗ੍ਰੇਡ ਕਰਨ ਦੇ ਮਕਸਦ ਨਾਲ ਸੀਸੀਟੀਵੀ ਕੈਮਰੇ ਵੀ ਜਲਦ ਲਗਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਦੇ ਵਿਕਾਸ ਲਈ ਨਗਰ ਪੰਚਾਇਤ ਅਜਨਾਲਾ ਲਗਾਤਾਰ ਕੰਮ ਕਰ ਰਹੀ ਹੈ ਤੇ ਅੱਜ ਆਮ ਆਦਮੀ ਪਾਰਟੀ ਦੇ ਦੋ ਕੌਂਸਲਰਾਂ ਵੱਲੋਂ ਸਹੁੰ ਚੁੱਕੀ ਗਈ ਹੈ ਅਤੇ ਅਜਨਾਲਾ ਸ਼ਹਿਰ ਦੇ ਵਿਕਾਸ ਲਈ ਸਾਰੇ ਹੀ ਰਲ ਮਿਲ ਕੇ ਕੰਮ ਕਰਨਗੇ ਤਾਂ ਜੋ ਅਜਨਾਲਾ ਸ਼ਹਿਰ ਦੀ ਹੋਰ ਜ਼ਿਆਦਾ ਤਰੱਕੀ ਹੋ ਸਕੇ।
EDITED BY- HARLEEN KAUR