टॉप न्यूज़

ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰਨ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ ਆਇਆ ਸਾਹਮਣੇ

ਬੀਤੇ ਦਿਨੀਂ ਵਰਕਿੰਗ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਸੀ। ਇਸ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਬੀਤੇ ਦਿਨੀਂ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ, ਜਿਸ ਦਾ ਅਸੀਂ ਸਵਾਗਤ ਕਰਦੇ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਸਟੈਂਡ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਸਟੈਂਡ ਲੈਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਲੈ ਕੇ ਕੋਈ ਢਿੱਲ ਮੱਠ ਨਹੀਂ ਦੇਖਣੀ ਚਾਹੀਦੀ। 7 ਮੈਂਬਰੀ ਕਮੇਟੀ ਵੀ ਉਨ੍ਹਾਂ ਦਾ ਹੀ ਹਿੱਸਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਰਕਿੰਗ ਕਮੇਟੀ ਵੱਲੋਂ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਸਾਰਥਕ ਕਦਮ ਚੁੱਕੇ ਗਏ ਹਨ, ਜੋ ਕਿ ਚੰਗੀ ਗੱਲ ਹੈ।

ਜਥੇਦਾਰ ਨੇ ਕਿਹਾ ਕਿ 2 ਦਸੰਬਰ ਨੂੰ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦਾ ਮੁੱਖੀ ਪ੍ਰਧਾਨ ਧਾਮੀ ਨੂੰ ਬਣਾਇਆ ਗਿਆ ਸੀ। ਕੱਲ੍ਹ ਮੀਟਿੰਗ ‘ਚ ਅਸਤੀਫਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਵੀ ਸਟੈਂਡ ਕਰਦੀ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਹੋਈ ਅਤੇ ਉਹ ਵੀ ਮੁੱਖ ਭੂਮਿਕਾ ਰੱਖਦੀ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!