टॉप न्यूज़
ਪੰਜਾਬ ਵਿਚ 27 ਜਨਵਰੀ ਤੱਕ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
ਪੰਜਾਬ ਵਿਚ 27 ਜਨਵਰੀ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਗਣਤੰਤਰ ਦਿਵਸ ਦੇ ਮੱਦੇਨਜ਼ਰ 27 ਜਨਵਰੀ ਤੱਕ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਹੁਕਮ ਪੰਜਾਬ ਦੇ ਡੀ.ਜੀ.ਪੀ . ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਡੀ.ਜੀ.ਪੀ. ਵੱਲੋਂ ਜਾਰੀ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਵਿਚ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਗੱਲ ਦੀ ਪੁਸ਼ਟੀ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕੀਤੀ ਹੈ।
EDITED BY- HARLEEN KAUR