ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਚੋਣ ਵਾਅਦਾ ਕੀਤਾ ਹੈ। ਔਰਤਾਂ ਤੋਂ ਬਾਅਦ ਉਨ੍ਹਾਂ ਨੇ ਹੁਣ ਦਿੱਲੀ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ।
ਕੇਜਰੀਵਾਲ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50 ਪ੍ਰਤੀਸ਼ਤ ਛੋਟ ਦੇਣ ਦੀ ਬੇਨਤੀ ਕੀਤੀ ਹੈ। ਦਿੱਲੀ ਮੈਟਰੋ ਕੇਂਦਰ ਸਰਕਾਰ ਅਤ ਦਿੱਲੀ ਸਰਕਾਰ ਦਾ ਸਾਂਝਾ ਉੱਦਮ ਹੈ। ਸਾਨੂੰ ਉਮੀਦ ਹੈ ਕਿ ਉਹ ਇਸ ਜਨ ਭਲਾਈ ਯੋਜਨਾ ਲਈ ਸਹਿਮਤ ਹੋਣਗੇ।” ਕੇਂਦਰ ਅਤੇ ਦਿੱਲੀ ਸਰਕਾਰ ਵਿਦਿਆਰਥੀਆਂ ਲਈ ਰਿਆਇਤਾਂ ਲਈ 50:50 ਦਾ ਯੋਗਦਾਨ ਪਾ ਸਕਦੇ ਹਨ।
EDITED BY- HARLEEN KAUR