बॉलीवुड
ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਅਦਾਕਾਰਾ ਸਿੰਮੀ ਚਾਹਲ ਦੀ ਫਿਲਮ ‘ਹੁਸ਼ਿਆਰ ਸਿੰਘ’ ਦਾ ਟ੍ਰੇਲਰ ਲਾਂਚ
ਪੰਜਾਬੀ ਗਾਇਕ ਸਤਿੰਦਰ ਸਰਤਾਜ ਇਸ ਸਮੇਂ ਆਪਣੀ ਨਵੀਂ ਫਿਲਮ ‘ਹੁਸ਼ਿਆਰ ਸਿੰਘ’ (ਆਪਣਾ ਅਰਸਤੂ) ਨੂੰ ਲੈ ਕੇ ਖੂਬ ਚਰਚਾ ਵਿੱਚ ਹਨ, ਇਸ ਫਿਲਮ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਦੇ ਨਾਲ ਖੂਬਸੂਰਤ ਅਦਾਕਾਰਾ ਸਿੰਮੀ ਚਾਹਲ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਫਿਲਮ ‘ਹੁਸ਼ਿਆਰ ਸਿੰਘ’ 7 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਅਤੇ ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।
ਫਿਲਮ ਦੀ ਸਟਾਰ ਕਾਸਟ ਬਾਰੇ ਗੱਲ ਕਰੀਏ ਤਾਂ ਇਸ ਫਿਲਮ ਵਿੱਚ ਸਰਤਾਜ ਅਤੇ ਸਿੰਮੀ ਤੋਂ ਇਲਾਵਾ BN ਸ਼ਰਮਾ, ਰਾਣਾ ਰਣਬੀਰ, ਮਲਕੀਤ ਰੌਣੀ, ਸਰਦਾਰ ਸੋਹੀ, ਸੀਮਾ ਕੌਸ਼ਲ, ਰੁਪਿੰਦਰ ਰੂਪੀ, ਸੁੱਖੀ ਚਾਹਲ, ਪ੍ਰਕਾਸ਼ ਗਾਧੂ, ਨੇਹਾ ਦਿਆਲ, ਸੁਖਵਿੰਦਰ ਰਾਜ, ਬੱਲੀ ਬਲਜੀਤ, ਸੰਜੂ ਸੋਲੰਕੀ, ਦੀਪਕ ਨਿਆਜ਼, ਪਵਨ ਜੌਹਲ, ਨਵਦੀਪ ਕਲੇਰ, ਮੰਜੂ ਮਾਹਲ, ਜਗਤਾਰ ਔਲਖ ਵਰਗੇ ਸ਼ਾਨਦਾਰ ਅਦਾਕਾਰ ਹਨ। ਫਿਲਮ 7 ਫਰਵਰੀ 2025 ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ।
EDITED BY- HARLEEN KAUR