टॉप न्यूज़

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

30-40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ‘ਚ ਮਾਨਸੂਨ ਇਨ੍ਹਾਂ ਦਿਨਾਂ ਕਮਜ਼ੋਰ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਹਲਕਾ-ਫੁਲਕਾ ਮੀਂਹ ਤਾਂ ਪਿਆ, ਪਰ ਇਸ ਨਾਲ ਮੌਸਮ ‘ਚ ਜ਼ਿਆਦਾ ਫਰਕ ਨਹੀਂ ਪਿਆ। ਤਾਪਮਾਨ ਵਿੱਚ ਕੇਵਲ 0.1 ਡਿਗਰੀ ਦੀ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ, ਅਰਥਾਤ ਗਰਮੀ ਅਜੇ ਵੀ ਪਹਿਲਾਂ ਵਾਂਗ ਹੀ ਬਣੀ ਹੋਈ ਹੈ।

ਮੌਸਮ ਵਿਭਾਗ ਨੇ ਸੋਮਵਾਰ ਸਵੇਰੇ ਚੇਤਾਵਨੀ ਜਾਰੀ ਕੀਤੀ ਹੈ ਕਿ ਮਾਨਸਾ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਤੱਕ ਦਰਮਿਆਨੇ ਮੀਂਹ, ਆਕਾਸ਼ੀ ਬਿਜਲੀ ਗਰਜਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ।

ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ‘ਚ 37.2 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ‘ਚ 35 ਡਿਗਰੀ, ਪਟਿਆਲਾ ‘ਚ 36.2 ਡਿਗਰੀ, ਬਠਿੰਡਾ ‘ਚ 35.4 ਡਿਗਰੀ, ਅੰਮ੍ਰਿਤਸਰ ‘ਚ 30.8 ਡਿਗਰੀ ਅਤੇ ਪਠਾਨਕੋਟ ‘ਚ 30.2 ਡਿਗਰੀ ਤਾਪਮਾਨ ਰਿਹਾ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 29 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਪ੍ਰਬਲ ਹੈ। ਤਾਪਮਾਨ 29 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੇ ਆਸਾਰ ਹਨ। ਤਾਪਮਾਨ 29 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੋਵੇਗਾ।
ਪਟਿਆਲਾ: ਹਲਕੇ ਬੱਦਲਾਂ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!