टॉप न्यूज़

ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡਾ ਤੋਹਫ਼ਾ

ਹੁਣ ਹਰ ਪਰਿਵਾਰ ਨੂੰ ਮਿਲੇਗਾ ₹10 ਲੱਖ ਤੱਕ ਦਾ ਮੁਫ਼ਤ ਇਲਾਜ

ਪੰਜਾਬ ਚ ‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਦੀ ਸ਼ੁਰੂਆਤ ਹੋ ਗਈ ਹੈ। ਹੁਣ ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਤਹਿਤ ਹੁਣ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕਿਹਾ ਕਿ ਇਹ ਇੱਕ ਵੱਡਾ ਇਨਕਲਾਬੀ ਕਦਮ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਨੀਲਾ, ਪੀਲਾ, ਕਾਰਡ ਨਹੀਂ ਦੇਖਿਆ ਜਾਵੇਗਾ, ਜੋ ਪੰਜਾਬ ਦਾ ਵਾਸੀ ਹੈ ਇਸ ਯੋਜਨਾ ਤਹਿਤ ਇਸਦਾ ਇਲਾਜ ਹੋਵੇਗਾ। ਸਿਰਫ਼ ਵੋਟਰ ਕਾਰਡ ਅਤੇ ਆਧਾਰ ਕਾਰਡ ਦੇਖਿਆ ਜਾਵੇਗਾ।

ਪੰਜਾਬ ਦੇ 65 ਲੱਖ ਪਰਿਵਾਰਾਂ ਲਈ ਕੈਸ਼ਲੇਸ ਬੀਮਾ ਹੋਵੇਗਾ। CM ਮਾਨ ਤੇ ਕੇਜਰੀਵਾਲ ਨੇ ਸਕੀਮ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਹਰ ਬਿਮਾਰੀ ਦਾ ਮੁਫ਼ਤ ਇਲਾਜ ਹੋਵੇਗਾ। ਸਰਕਾਰੀ ਕਰਮਚਾਰੀ, ਆਂਗਣਵਾੜੀ, ਆਸ਼ਾ ਵਰਕਰ ਵੀ 100% ਕਵਰ ਹੋਣਗੇ। ਸਕੀਮ ਤਿੰਨ ਮਹੀਨਿਆਂ ਵਿੱਚ ਲਾਗੂ ਹੋਵੇਗੀ। ਪੰਜਾਬ ਦੇ ਹਰ ਵਿਅਕਤੀ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ। ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਅੱਜ 3 ਕਰੋੜ ਪੰਜਾਬੀਆਂ ਲਈ ਅਹਿਮ ਦਿਨ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!