देश

ਸਕੂਲ ਬੱਸ ਨਾਲ ਭਿਆਨਕ ਹਾਦਸਾ

3 ਵਿਦਿਆਰਥੀਆਂ ਦੀ ਮੌਤ, 10 ਗੰਭੀਰ ਜ਼ਖਮੀ

ਤਾਮਿਲਨਾਡੂ ਦੇ ਕਡਲੋਰ ਜ਼ਿਲ੍ਹੇ ਦੇ ਚੇਮੰਕੁੱਪਮ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਦੁਖਦਾਈ ਘਟਨਾ ਵਾਪਰੀ ਜਦੋਂ ਇੱਕ ਤੇਜ਼ ਰਫ਼ਤਾਰ ਰੇਲਗੱਡੀ ਨੇ ਇੱਕ ਮਨੁੱਖ ਰਹਿਤ ਰੇਲਵੇ ਕਰਾਸਿੰਗ ‘ਤੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ।

ਇਸ ਭਿਆਨਕ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਦਸ ਬੱਚੇ ਅਤੇ ਵੈਨ ਦਾ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਸਕੂਲ ਵੈਨ ਰੇਲਵੇ ਟਰੈਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਜਦੋਂ ਚਿਦੰਬਰਮ ਜਾ ਰਹੀ ਇੱਕ ਯਾਤਰੀ ਰੇਲਗੱਡੀ ਵੈਨ ਨੂੰ ਟੱਕਰ ਮਾਰ ਕੇ ਲਗਭਗ 50 ਮੀਟਰ ਤੱਕ ਘਸੀਟਦੀ ਹੋਈ ਲੈ ਗਈ।

ਰੇਲਵੇ ਨੇ ਪੀਤੜਾਂ ਦੇ ਵਾਰਸਾਂ ਲਈ 5-5 ਲੱਖ ਰਪਏ, ਗੰਭੀਰ ਜ਼ਖ਼ਮੀਆਂ ਲਈ ਢਾਈ ਢਾਈ ਲੱਖ ਜਦੋਂਕਿ ਮਾਮੂਲੀ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ.ਕੇ.ਸਟਾਲਿਨ ਨੇ ਹਾਦਸੇ ਵਿਚ ਵਿਦਿਆਰਥੀਆਂ ਦੀ ਮੌਤ ਉਤੇ ਦੁੱਖ ਜਤਾਉਂਦਿਆਂ ਪੀੜਤਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!