
ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿੱਚ ਦੁਕਾਨਾਂ ਲਗਾਉਣ ਵਾਲਿਆਂ ਲਈ ਵੱਡੀ ਅਤੇ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੁੱਖ ਸੜਕ ਨੂੰ ਸਾਫ਼-ਸੁਥਰਾ ਅਤੇ ਆਕਰਸ਼ਕ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਡੀਸੀ ਸਾਕਸ਼ੀ ਸਾਹਨੀ ਨੇ ਹੈਰੀਟੇਜ ਸਟਰੀਟ ਦਾ ਦੌਰਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਪਲਾਸਟਿਕ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਇਲਾਕੇ ਦੇ ਦੁਕਾਨਦਾਰਾਂ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਗਿਆ ਹੈ।
ਇਸ ਦੌਰਾਨ ਡੀਸੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹਦਾਇਤਾਂ ਵਿੱਚ ਨਾ ਸਿਰਫ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ, ਸਗੋਂ ਨਾਜਾਇਜ਼ ਕਬਜ਼ੇ ਹਟਾਉਣ, ਸਫਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਅਤੇ ਆਕਰਸ਼ਕ ਢਾਂਚੇ ਬਣਾਉਣ ਨੂੰ ਵੀ ਤਰਜੀਹ ਦਿੱਤੀ ਗਈ ਹੈ।
EDITED BY- HARLEEN KAUR




