टॉप न्यूज़
ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਗ੍ਰਿਫਤਾਰੀ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ ‘ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ‘ਤੇ ਅੱਜ, 29 ਜੁਲਾਈ ਨੂੰ ਹਾਈਕੋਰਟ ‘ਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਵਿੱਚ ਸੋਧ ਕਰਨ ਲਈ 4 ਹਫ਼ਤੇ ਦਾ ਸਮਾਂ ਮੰਗਿਆ, ਜਿਸਨੂੰ ਕੋਰਟ ਨੇ ਮਨਜ਼ੂਰ ਕਰ ਲਿਆ। ਹੁਣ ਹਾਈਕੋਰਟ ਵਿੱਚ ਅਗਲੀ ਸੁਣਵਾਈ 26 ਅਗਸਤ ਨੂੰ ਹੋਏਗੀ। ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਹਨ।
EDITED BY- HARLEEN KAUR



