टॉप न्यूज़

ਵਿਧਾਨ ਸਭਾ ਵਿੱਚ ਪਾਸ ਨਹੀਂ ਹੋਇਆ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਿੱਲ

6 ਮਹੀਨਿਆਂ ਬਾਅਦ ਦੁਬਾਰਾ ਕੀਤਾ ਜਾਵੇਗਾ ਪੇਸ਼

ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਚੌਥਾ ਅਤੇ ਆਖਰੀ ਦਿਨ ਹੈ। ਇਸ ਵਿੱਚ ਸੋਮਵਾਰ (14 ਜੁਲਾਈ) ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਿੱਲ ‘ਤੇ ਬਹਿਸ ਹੋਈ। ਹਾਲਾਂਕਿ, ਬਹਿਸ ਤੋਂ ਬਾਅਦ ਇਹ ਪਾਸ ਨਹੀਂ ਹੋਇਆ, ਪਰ ਮੁੱਖ ਮੰਤਰੀ ਮਾਨ ਦੇ ਪ੍ਰਸਤਾਵ ‘ਤੇ ਇਸਨੂੰ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ।

ਹੁਣ ਸਿਲੈਕਟ ਕਮੇਟੀ ਇਸ ਬਿੱਲ ‘ਤੇ ਕੰਮ ਕਰੇਗੀ ਤੇ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਲੋਕਾਂ ਤੋਂ ਰਾਏ ਲਵੇਗੀ। ਇਸ ਲਈ 6 ਮਹੀਨਿਆਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਬਾਅਦ, ਇਹ ਬਿੱਲ ਦੁਬਾਰਾ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਵਿੱਚ, ਚਾਰਾਂ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ।

 

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!