
ਚੰਡੀਗੜ੍ਹ ‘ਚ ਬੁੱਧਵਾਰ ਸਵੇਰੇ ਤੋਂ ਹੋ ਰਹੀ ਤੇਜ਼ ਮੀਂਹ ਨੇ ਜਿੱਥੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ, ਓਥੇ ਹੀ ਸੁਖਨਾ ਝੀਲ ਦਾ ਪਾਣੀ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇੱਕ ਫੁੱਟ ਹੇਠਾਂ ਹੈ। ਹਾਲਾਤਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਸੁਰੱਖਿਆ ਲਈ ਇੰਤਜ਼ਾਮ ਕੀਤੇ ਗਏ ਹਨ ਅਤੇ ਝੀਲ ਦੇ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ।
ਦੂਜੇ ਪਾਸੇ ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅਗਲੇ 24 ਤੋਂ 48 ਘੰਟਿਆਂ ਤੱਕ ਹਲਕੀ ਤੋਂ ਮੱਧਮ ਬਾਰਿਸ਼ ਜਾਰੀ ਰਹਿ ਸਕਦੀ ਹੈ, ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਹੈ।
EDITED BY- HARLEEN KAUR




