
ਪੰਜਾਬ ਵਿੱਚ ਮਾਨਸੂਨ ਦੇ ਚਲਦਿਆਂ ਲਗਾਤਾਰ ਕਈ ਜ਼ਿਲ੍ਹਿਆਂ ਵਿੱਚ ਛਮ-ਛਮ ਮੀਂਹ ਵਰ੍ਹ ਰਿਹਾ ਹੈ, ਜਿੱਥੇ ਲੋਕਾਂ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਇਸ ਵਿਚਾਲੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਕੱਟ ਦੀ ਸਮੱਸਿਆ ਵੀ ਹੈ, ਹਾਲਾਂਕਿ ਬੱਤੀ ਗੁੱਲ ਹੋਣ ਪਿੱਛੇ ਹੋਰ ਵੀ ਕਈ ਕਾਰਨ ਹਨ।
ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਕੱਟ ਲੱਗਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ 16 ਜੁਲਾਈ ਨੂੰ 66 ਕੇਵੀ ਰੇਡੀਅਲ ਸਬ-ਸਟੇਸ਼ਨ ਤੋਂ ਚੱਲਣ ਵਾਲੇ 11 ਕੇਵੀ ਫੀਡਰਾਂ ਪ੍ਰਤਾਪ ਬਾਗ, ਮੰਡੀ ਰੋਡ, ਸੈਂਟਰਲ ਮਿੱਲ, ਰੇਲਵੇ ਰੋਡ, ਅੱਡਾ ਹੁਸ਼ਿਆਰਪੁਰ, ਲਕਸ਼ਮੀਪੁਰਾ ਫੀਡਰਾਂ ਦੀ ਸਪਲਾਈ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ।
EDITED BY- HARLEEN KAUR




