टॉप न्यूज़
ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਦੇ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋ ਕਾਬੂ

ਪੰਜਾਬ ਦੇ ਅੰਮ੍ਰਿਤਸਰ ਵਿਖੇ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ‘ਚ ਹੁਣ ਤੱਕ ਨਾ ਤਾਂ ਕਿਸੇ ਪੁਲਿਸ ਅਧਿਕਾਰੀ ਵਲੋਂ ਤੇ ਨਾ ਹੀ ਪੰਜਾਬ ਸਰਕਾਰ ਵਲੋਂ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਸ਼ੀ ਤਮਿਲਨਾਡੂ ਤੋਂ ਫੜੇ ਗਏ ਹਨ। ਪਿਛਲੇ ਦੋ ਦਿਨਾਂ ਤੋਂ ਟੀਮਾਂ ਤਮਿਲਨਾਡੂ ਵਿੱਚ ਸੰਬੰਧਤ ਲਿੰਕ ਲੱਭ ਰਹੀਆਂ ਸਨ।
EDITED BY- HARLEEN KAUR




