टॉप न्यूज़

ਦਰਬਾਰ ਸਾਹਿਬ ਤੇ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਲੋਕਾਂ ਸਾਹਮਣੇ ਰੱਖੇ

ਐਡਵੋਕੇਟ ਧਾਮੀ

ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮਾਂ ‘ਚ ਸ਼ਿਰਕਤ ਕਰਨ ਲਈ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸੀਸ ਮਹਿਲ ਵਿਖੇ ਪੁੱਜੇ।

ਇਸ ਦੌਰਾਨ ਉਨ੍ਹਾਂ ਨੇ ਈਮੇਲ ਰਾਹੀਂ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਕੋਲ ਵੱਡੇ ਹੀਲੇ ਵਸੀਲੇ ਹਨ ਤੇ ਸਰਕਾਰ ਕੁਝ ਘੰਟਿਆਂ ‘ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਰਬਾਰ ਸਾਹਿਬ ‘ਤੇ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਲੋਕਾਂ ਦੇ ਸਾਹਮਣੇ ਰੱਖੇ ਤਾਂ ਜੋ ਇਸ ਘਟਨਾਕ੍ਰਮ ਪਿੱਛੇ ਸਾਜ਼ਿਸ਼ ਘਾੜਿਆਂ ਦਾ ਲੋਕਾਂ ਨੂੰ ਪਤਾ ਲੱਗ ਸਕੇ।

ਧਾਮੀ ਨੇ ਕਿਹਾ ਕਿ ਬੇਸ਼ੱਕ ਪਿਛਲੇ ਪੰਜ ਦਿਨ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪ੍ਰੰਤੂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਦੇ ਵਿੱਚ ਕੋਈ ਕਮੀਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉਹ ਧਾਰਮਿਕ ਅਸਥਾਨ ਹੈ ਜਿੱਥੇ ਦੁਨੀਆਂ ਦੇ ਹਰ ਧਰਮ ਦੇ ਲੋਕ ਨਤਮਸਤਕ ਹੁੰਦੇ ਹਨ ਤੇ ਇੱਥੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਦਾ ਹੈ। ਇਸ ਲਈ ਜਿੱਥੇ ਸਿੱਖ ਲਗਾਤਾਰ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪੁੱਜਦੇ ਹਨ ਉੱਥੇ ਹੀ ਬਾਕੀ ਦੇ ਧਰਮਾਂ ਦੇ ਲੋਕ ਵੀ ਉਸੇ ਤਰ੍ਹਾਂ ਲਗਾਤਾਰ ਸੰਗਤੀ ਰੂਪ ਚ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ ਤੇ ਇਹਨਾਂ ਸਮਾਗਮਾਂ ‘ਚ ਸ਼ਿਰਕਤ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉਹਨਾਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਨੂੰ ਜਾਤੀ ਤੌਰ ‘ਤੇ ਮਿਲ ਕੇ ਸਮਾਗਮਾਂ ‘ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨਾਉਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰ ਖੇਤਰ ਹੈ। ਤੇ ਸਰਕਾਰ ਨੂੰ ਇਸ ਵਿੱਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਰਕਾਰ ਦਾ ਕਰਨ ਵਾਲਾ ਉਹ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!