टॉप न्यूज़

ਪੰਜਾਬ ‘ਚ ਵਾਪਰਿਆ ਦਰਦਨਾਕ ਹਾਦਸਾ

ਬੱਸ ਦੇ ਥੱਲ੍ਹੇ ਆਈ 4 ਸਾਲਾ ਬੱਚੀ

ਜਲੰਧਰ ਦੇ ਆਦਮਪੁਰ ਤੋਂ ਅਲਾਵਲਪੁਰ ਜਾਣ ਵਾਲੇ ਹਾਈਵੇਅ ‘ਤੇ ਬਣੇ ਐਸਡੀ ਪਬਲਿਕ ਸਕੂਲ ਵਿੱਚ 4 ਸਾਲਾ ਬੱਚੀ ਦੀ ਬੱਸ ਦੀ ਚਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਬੱਚੀ ਸਕੂਲ ਬੱਸ ਦੇ ਪਿਛਲੇ ਟਾਇਰ ਦੇ ਹੇਠਾਂ ਆ ਗਈ। ਮ੍ਰਿਤਕ ਬੱਚੀ ਦੀ ਪਛਾਣ ਕੀਰਤ ਵਜੋਂ ਹੋਈ ਹੈ, ਜੋ ਕਿ ਇੰਦਰਜੀਤ ਸਿੰਘ ਦੀ ਧੀ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।

ਦੱਸ ਦਈਏ ਕਿ ਇਹ ਘਟਨਾ ਸੋਮਵਾਰ ਨੂੰ ਵਾਪਰੀ ਅਤੇ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਉੱਥੇ ਹੀ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਿਨ ਅਤੇ ਕੀਰਤ ਯੂਕੇਜੀ ਵਿੱਚ ਪੜ੍ਹਦੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲੈ ਕੇ ਬੱਸ ਨੂੰ ਵੀ ਆਪਣੇ ਕਬਜੇ ਵਿੱਚ ਲੈ ਲਿਆ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!