टॉप न्यूज़

ਕੇਂਦਰੀ ਜੇਲ੍ਹ ਹੁਸ਼ਿਆਰਪੁਰ ‘ਚ ਦੋ ਹਵਾਲਾਤੀਆਂ ਨੇ ਸ਼ੱਕੀ ਹਾਲਤ ‘ਚ ਲਿਆ ਫਾਹਾ

ਜੇਲ੍ਹ ਪ੍ਰਸਾਸ਼ਨ 'ਤੇ ਸਵਾਲ

ਅੱਜ ਤੜਕਸਾਰ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ। ਇਨ੍ਹਾਂ ਦੀ ਪਛਾਣ ਓਮਕਾਰ ਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ ਵਿੱਚ ਹੋਈ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ।

ਇਸ ਦੌਰਾਨ ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ੍ਹ ਅੰਦਰ ਪੁੱਜ ਗਏ ਹਨ ਤੇ ਮਾਮਲੇ ਦੀ ਜਾਂਚ ਕਰਨ ਲੱਗ ਪਏ ਹਨ। ਇਨ੍ਹਾਂ ਦੋਹਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ (Hoshiarpur) ਲਜਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ਵਿੱਚ ਕਈ ਹਵਾਲਾਤੀਆਂ ਤੇ ਕੈਦੀਆਂ ਦੇ ਹੋਣ ਦੇ ਬਾਵਜੂਦ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਗਈ। ਇਸ ਕਰਕੇ ਜੇਲ੍ਹ ਪ੍ਰਸ਼ਾਸਨ ਤੇ ਸਵਾਲ ਖੜ੍ਹੇ ਹੋ ਰਹੇ ਹਨ।

ਜਾਣਕਾਰੀ ਮੁਤਾਬਕ ਇਨ੍ਹਾਂ ਵਿੱਚੋਂ ਓਮਕਾਰ ਖਿਲਾਫ ਨਸ਼ੇ ਦੇ ਚਾਰ ਪਰਚੇ ਦਰਜ ਸਨ ਤੇ ਟੀਟੂ ਉੱਪਰ ਬਲਾਤਕਾਰ ਦਾ ਪਰਚਾ ਦੱਸਿਆ ਜਾ ਰਿਹਾ ਹੈ। ਓਮਕਾਰ ਹੁਸ਼ਿਆਰਪੁਰ ਦੇ ਸੁੰਦਰ ਨਗਰ ਦਾ ਰਹਿਣ ਵਾਲਾ ਸੀ ਤੇ ਟੀਟੂ ਥਾਣਾ ਚੱਬੇਵਾਲ ਵਿੱਚ ਪੈਂਦੇ ਮਹਿਨਾ ਪਿੰਡ ਵਿੱਚ ਰਹਿ ਰਿਹਾ ਸੀ ਜੋ ਮੂਲ ਰੂਪ ਵਿੱਚ ਯੂਪੀ ਦਾ ਰਹਿਣ ਵਾਲਾ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!