टॉप न्यूज़

ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲੁਧਿਆਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਹੁਣ ਕੁੱਤਿਆਂ ਤੇ ਕਬੂਤਰਾਂ ਦੀਆਂ ਖੇਡਾਂ ਦੀ ਵੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ। ਇਸ ਲਈ ਅਸੀਂ ਇਨ੍ਹਾਂ ਨੂੰ ਰੋਕਣ ਵਾਲੇ ਕੌਣ ਹੁੰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਰਾਸਤ ਨੂੰ ਸੰਭਾਲਣ ਤੇ ਨਿੱਜੀ ਸੰਸਥਾਵਾਂ ਨੂੰ ਖਰੀਦਣ ਵਾਲੀ ਪਹਿਲੀ ਸਰਕਾਰ ਹੈ, ਜਦੋਂਕਿ ਪਿਛਲੀਆਂ ਸਰਕਾਰਾਂ ਸਰਕਾਰੀ ਸੰਸਥਾਵਾਂ ਨੂੰ ਘਾਟੇ ਵਿੱਚ ਦਿਖਾ ਕੇ ਵੇਚਦੀਆਂ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਨੇ ਵੀ ਬਲੈਕ ਐਂਡ ਵਾਈਟ ਟੀਵੀ ‘ਤੇ ਬੈਲ ਗੱਡੀਆਂ ਦੀਆਂ ਦੌੜਾਂ ਵੇਖੀਆਂ ਹਨ, ਉਹ ਇਨ੍ਹਾਂ ਖੇਡਾਂ ਦੀ ਵਾਪਸੀ ਦੀ ਖੁਸ਼ੀ ਨੂੰ ਸਮਝ ਸਕਦਾ ਹੈ। ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਜੋ ਲੋਕ ਨਸ਼ਿਆਂ ਤੋਂ ਕਮਾਏ ਪੈਸੇ ਨਾਲ ਮਹਿਲ ਬਣਾਉਂਦੇ ਹਨ ਤੇ ਸਮਾਜ ਨੂੰ ਦੀਮਕ ਵਾਂਗ ਤਬਾਹ ਕਰਦੇ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੇਤ ਨੇ ਕਿਹਾ ਕਿ ਹੁਣ ਵਿਰਾਸਤੀ ਖੇਡਾਂ ਤਹਿਤ ਕੁੱਤਿਆਂ ਤੇ ਕਬੂਤਰਾਂ ਦੀਆਂ ਖੇਡਾਂ ਦੀ ਵੀ ਇਜਾਜ਼ਤ ਹੋਵੇਗੀ ਪਰ ਇਨ੍ਹਾਂ ਸਮਾਗਮਾਂ ਵਿੱਚ ਨਸ਼ੇ ਲਈ ਕੋਈ ਥਾਂ ਨਹੀਂ ਹੋਵੇਗੀ। ਉਨ੍ਹਾਂ ਸਬੰਧਤ ਐਸੋਸੀਏਸ਼ਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਨ੍ਹਾਂ ਗਤੀਵਿਧੀਆਂ ‘ਤੇ ਖੁਦ ਨਜ਼ਰ ਰੱਖਣ ਤੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਨਾਲ ਸਬੰਧਤ ਚੀਜ਼ਾਂ ਨੂੰ ਉਤਸ਼ਾਹਿਤ ਨਾ ਕਰਨ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!