
ਸੰਗਰੂਰ ਦੇ ਪਿੰਡ ਕਲੌਧੀ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ 21 ਲੋਕ ਜ਼ਖ਼ਮੀ ਹੋਏ ਹਨ। ਇਹ ਲੋਕ ਮਹਿੰਦਰਾ ਕਾਲੀ ਦੇਵੀ ਮੰਦਰ ਪਟਿਆਲਾ ਵਿਖੇ ਮੱਥਾ ਟੇਕ ਪਿਕਅੱਪ ਗੱਡੀ ਵਿੱਚ ਆਪਣੇ ਘਰ ਵੱਲ ਜਾ ਰਹੇ ਸੀ। ਪਿੰਡ ਕਲੌਧੀ ਕੋਲ ਹਾਦਸਾ ਵਾਪਰ ਗਿਆ। 21 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ, ਇੱਕ ਬੰਦਾ ਤੇ ਇੱਕ 3 ਮਹੀਨੇ ਦਾ ਬੱਚਾ ਸ਼ਾਮਲ ਹੈ।ਉਧਰ, ਪ੍ਰਸ਼ਾਸ਼ਨ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਹ ਤੁਰੰਤ ਹਰਕਤ ਵਿੱਚ ਆ ਗਿਆ। ਡਾਕਟਰਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਾਰੇ ਮਰੀਜ਼ਾਂ ਨੂੰ ਸੰਗਰੂਰ ਦੇ ਹਸਪਤਾਲ ‘ਚ ਭੇਜ ਦਿੱਤਾ।
EDITED BY- HARLEEN KAUR




