टॉप न्यूज़

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਲੱਗਿਆ ਡੂੰਘਾ ਸਦਮਾ

ਇਸ ਪਰਿਵਾਰਕ ਮੈਂਬਰ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਜੀਜਾ ਗੁਰਵਿੰਦਰ ਸਿੰਘ ਦੀ ਅੰਮ੍ਰਿਤਸਰ-ਤਰਨਤਾਰਨ ਮਾਰਗ ‘ਤੇ ਗੋਹਿਲਵੜ ਨੇੜੇ ਵਾਪਰੇ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਗੁਰਵਿੰਦਰ ਸਿੰਘ ਜੋ ਕਿ ਮੋਟਰਸਾਈਕਲ ਉੱਤੇ ਜਾ ਰਹੇ ਸਨ ਤੇ ਰਸਤੇ ‘ਚ ਇੱਕ ਗਾਂ ਨਾਲ ਟਕਰਾ ਗਏ। ਟਕਰਾਅ ਕਾਰਨ ਉਹ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਦੇ ਸਿਰ ‘ਚ ਗੰਭੀਰ ਸੱਟ ਲੱਗ ਗਈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ 29 ਜੁਲਾਈ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਦੁਖਦਾਈ ਘਟਨਾ ਕਾਰਨ ਪਰਿਵਾਰ ਅਤੇ ਸੱਜਣ ਮਿੱਤਰਾਂ ‘ਚ ਸੋਗ ਦੀ ਲਹਿਰ ਫੈਲ ਗਈ।

ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਪੰਜਾਬ ਪੁਲਿਸ ਵਿੱਚ ਏ.ਐਸ.ਆਈ. ਸਨ। ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਰਾ ਦੇ ਨਿਵਾਸੀ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਭਾਈ ਮੰਝ ਰੋਡ ਸਥਿਤ ਗ੍ਰੈਂਡ ਐਸਟੇਟ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਹੇ ਸਨ।

ਇਹ ਸਮਾਂ ਗਿਆਨੀ ਕੁਲਦੀਪ ਸਿੰਘ ਗੜਗਜ ਦੇ ਪਰਿਵਾਰ ਲਈ ਬਹੁਤ ਹੀ ਮੁਸ਼ਕਿਲ ਵਾਲਾ ਹੈ। ਪਰਮਾਤਮਾ ਇਸ ਮੁਸ਼ਕਿਲ ਸਮੇਂ ਦੇ ਵਿੱਚੋਂ ਲੰਘਣ ਲਈ ਪਰਿਵਾਰ ਨੂੰ ਹਿੰਮਤ ਬਖਸ਼ਣ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!