टॉप न्यूज़

ਨੌਕਰੀਆਂ ‘ਤੇ CM Mann ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ \‘ਮਿਸ਼ਨ ਰੁਜ਼ਗਾਰ\’ ਤਹਿਤ ਰਾਜ ਦੇ ਕੱਚੇ ਕਰਮਚਾਰੀਆਂ ਨੂੰ ਪੱਕੀ ਨਿਯੁਕਤੀ ਦੇ ਕੇ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਵੰਡੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇਹ ਮੁਹਿੰਮ ਰੁਕਣ ਵਾਲੀ ਨਹੀਂ, ਹੁਣ ਹਰ ਮਹੀਨੇ ਨਵੀਆਂ ਭਰਤੀਆਂ ਹੋਣਗੀਆਂ।

ਇਸ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਹਮਾਇਤ ਕਰਨ ਵਾਲਿਆਂ \‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ \‘ਚ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਸਨ, ਤਾਂ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਆਗੂ ਕਿੱਥੇ ਸਨ? ਮਾਨ ਨੇ ਵਿਰੋਧੀਆਂ ਉੱਤੇ ਦੋਸ਼ ਲਗਾਇਆ ਕਿ ਕੁਝ ਨੇਤਾ ਪੰਜਾਬ ਨੂੰ ਨਸ਼ਿਆਂ ਦੀ ਦਲਦਲ \‘ਚ ਧੱਕਣ ਦੇ ਜਿੰਮੇਵਾਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਨੂੰ ਨਸ਼ਾ ਮੁਕਤ, ਰੁਜ਼ਗਾਰ ਯੋਗ ਅਤੇ ਇਮਾਨਦਾਰ ਪ੍ਰਸ਼ਾਸਨ ਦੇਣ ਲਈ ਦ੍ਰਿੜ਼ ਇਰਾਦਾ ਕੀਤਾ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!