टॉप न्यूज़

ਜਲੰਧਰ MLA ਰਮਨ ਅਰੋੜਾ ਦੇ ਪੁੱਤਰ ਨੂੰ ਵੱਡੀ ਰਾਹਤ

ਗ੍ਰਿਫਤਾਰੀ 'ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana Highcourt) ਨੇ ਜਲੰਧਰ ਸੈਂਟਰਲ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਪੁੱਤਰ ਰਾਜਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ।

ਅਦਾਲਤ ਨੇ 24 ਸਤੰਬਰ ਤੱਕ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਰਾਜਨ ਅਰੋੜਾ ਨੂੰ ਅਦਾਲਤ ਨੇ ਉਸ ਵੇਲੇ ਰਾਹਤ ਦਿੱਤੀ, ਜਦੋਂ ਵਿਜੀਲੈਂਸ ਨੇ ਉਨ੍ਹਾਂ ਵਿਰੁੱਧ ਲੁਕਆਊਟ ਸਰਕੂਲਰ ਨੋਟਿਸ ਜਾਰੀ ਕੀਤਾ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਦੁਬਈ ਵਿੱਚ ਲੁਕੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ, ਹਾਈ ਕੋਰਟ ਨੇ ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ਤੋਂ ਬਾਅਦ, ਰਾਜਨ ਅਰੋੜਾ ਨੂੰ ਹੁਣ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ।

ਪਹਿਲਾਂ ਵਿਜੀਲੈਂਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਰਾਜਨ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ ਵਿੱਚ ਲੁਕੇ ਹੋਏ ਸਨ। LOC ਜਾਰੀ ਹੋਣ ਤੋਂ ਬਾਅਦ, ਵਿਦੇਸ਼ ਤੋਂ ਵਾਪਸੀ ‘ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਸੀ, ਪਰ ਹੁਣ ਹਾਈ ਕੋਰਟ ਦੇ ਹੁਕਮ ਨਾਲ ਉਨ੍ਹਾਂ ਨੂੰ ਅਸਥਾਈ ਰਾਹਤ ਮਿਲੀ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!