टॉप न्यूज़
ਚੰਡੀਗੜ੍ਹ ਦੇ ਸੈਕਟਰ 18 ਵਿੱਚ ਆਰਐਸਐਸ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਭਾਰੀ ਪੁਲਿਸ ਦਫ਼ਤਰ ਬਾਹਰ ਤੈਨਾਤ

ਚੰਡੀਗੜ੍ਹ ਦੇ ਸੈਕਟਰ 18 ਵਿੱਚ ਸਥਿਤ ਆਰਐਸਐਸ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਮੇਲ ਤੋਂ ਬਾਅਦ ਹੜਕੰਪ ਮਚ ਗਿਆ ਹੈ। ਪੁਲਿਸ ਦੇ ਮੁਤਾਬਕ ਇਹ ਮੇਸੇਜ ਈਮੇਲ ਰਾਹੀਂ ਆਇਆ, ਜਿਸ ਤੋਂ ਬਾਅਦ ਤੁਰੰਤ ਹੀ ਸੁਰੱਖਿਆ ਵਧਾ ਦਿੱਤੀ ਗਈ। ਦਫ਼ਤਰ ਦੇ ਬਾਹਰ ਤੇ ਅੰਦਰ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ ਅਤੇ ਸੈਕਟਰ 18 ਦੇ ਇਲਾਕੇ ਵਿੱਚ ਚੌਕਸੀ ਬੜ੍ਹਾ ਦਿੱਤੀ ਗਈ ਹੈ।
ਪੁਲਿਸ ਵੱਲੋਂ ਪੂਰੇ ਦਫ਼ਤਰ ਦੇ ਆਲੇ ਦੁਆਲੇ ਵਾਕਥਰੂ ਕੀਤਾ ਗਿਆ ਹੈ ਅਤੇ ਹਰੇਕ ਸ਼ੱਕੀ ਗਤੀਵਿਧੀ ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਹਾਲਾਂਕਿ ਇਸ ਸਾਰੇ ਮਾਮਲੇ ਬਾਰੇ ਕੋਈ ਵੀ ਅਧਿਕਾਰੀ ਅਜੇ ਤੱਕ ਅਧਿਕਾਰਕ ਤੌਰ ’ਤੇ ਕੁਝ ਕਹਿਣ ਤੋਂ ਬਚ ਰਿਹਾ ਹੈ। ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਪਰ ਪੁਲਿਸ ਨੇ ਭਰੋਸਾ ਦਵਾਇਆ ਹੈ ਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ।
EDITED BY- HARLEEN KAUR



