टॉप न्यूज़

ਪੰਜਾਬ ‘ਚ ਅਗਲੇ 2 ਦਿਨਾਂ ਲਈ ਭਾਰੀ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਵਿੱਚ ਅੱਜ ਭਾਰਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਖਾਸ ਤੌਰ ‘ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ – ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਲਈ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਤੋਂ ਵੀ ਵੱਧ ਮੀਂਹ ਦੀ ਸੰਭਾਵਨਾ ਜਤਾਈ ਹੈ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੱਕ ਆਮ ਮੀਂਹ ਹੋਣ ਦੇ ਅਸਾਰ ਬਣ ਰਹੇ ਹਨ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਸੋਮਵਾਰ ਸ਼ਾਮ 5:30 ਵਜੇ ਤੱਕ ਕੁਝ ਥਾਵਾਂ ‘ਤੇ ਬੂੰਦਾਂ-ਬਾਦੀ ਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਇਸ ਦੇ ਚਲਦੇ ਰਾਜ ਦੇ ਤਾਪਮਾਨ ਵਿੱਚ ਹਲਕਾ ਬਦਲਾਅ ਨਜ਼ਰ ਆਇਆ। ਰਾਜ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਹਲਕੀ ਕਮੀ ਦਰਜ ਕੀਤੀ ਗਈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਪੱਧਰ ਦੇ ਨੇੜੇ ਹੀ ਬਣਿਆ ਹੋਇਆ ਹੈ।

ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਜੋ ਕਿ 35.5 ਡਿਗਰੀ ਸੀ। ਇਸਦੇ ਇਲਾਵਾ ਲੁਧਿਆਣਾ ਵਿੱਚ ਤਾਪਮਾਨ 34 ਡਿਗਰੀ ਅਤੇ ਪਟਿਆਲਾ ਵਿੱਚ 33.3 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

 

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!