टॉप न्यूज़

ਅੱਜ ਸ਼ਾਮ ਆਫਤ ਬਣ ਕੇ ਵਰ੍ਹੇਗਾ ਮੀਂਹ

ਇਨ੍ਹਾਂ ਇਲਾਕਿਆਂ ਲਈ ਹਾਈ ਅਲਰਟ

ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਵਿਚ ਵੱਡੀ ਹਲਚਲ ਸਬੰਧੀ ਇੱਕ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਚੱਕਰਵਾਤੀ ਸਰਕੂਲੇਸ਼ਨ ਕਾਰਨ ਮਾਨਸੂਨ ਇਕਦਮ ਸਰਗਰਮ ਹੋ ਗਿਆ ਹੈ। ਆਈਐਮਡੀ ਨੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਵਿਚ ਭਾਰੀ ਮੀਂਹ ਤਬਾਹੀ ਮਚਾ ਰਿਹਾ ਹੈ ਅਤੇ ਇਸਦਾ ਅਸਰ ਪੰਜਾਬ ਸਣੇ ਗੁਆਂਢੀ ਸੂਬਿਆਂ ਉਤੇ ਵੀ ਪੈ ਸਕਦਾ ਹੈ। ਨਦੀਆਂ, ਦਰਿਆਵਾਂ ਅਤੇ ਡੈਮਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ। ਇਹ ਪਾਣੀ ਪੰਜਾਬ ਵੱਲ ਮਾਰ ਕਰਦਾ ਹੈ। ਇਸ ਲਈ ਦਰਿਆਵਾਂ ਨੇੜਲੇ ਪੰਜਾਬ ਦੇ ਕਈ ਇਲਾਕੇ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ। ਪੰਜਾਬ ਵਿਚ 5 ਅਗਸਤ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਪਟਿਆਲਾ, ਸੰਗਰੂਰ, ਮੋਹਾਲੀ ਸਣੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।

ਹਿਮਾਚਲ ਪ੍ਰਦੇਸ਼ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਜਾਵੇਗਾ। ਇਸ ਕਾਰਨ ਅੱਜ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੇ ਕਾਰਨ, ਰਾਜ ਦੇ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਲਈ ਆਖਿਆ ਗਿਆ ਹੈ। ਫਿਰ 3 ਅਗਸਤ ਤੋਂ 5 ਅਗਸਤ ਤੱਕ ਰਾਜ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!