
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਆਉਣ ਵਾਲੇ 2 ਤੋਂ 3 ਦਿਨਾਂ ਦੌਰਾਨ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਕਾਰਨ ਮੌਸਮ ਵਿਭਾਗ ਵੱਲੋਂ ਓਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਗਸਤ ਮਹੀਨੇ ਦੌਰਾਨ ਵੀ ਮਾਨਸੂਨ ਸਰਗਰਮ ਰਹਿਣ ਦੀ ਪੂਰੀ ਉਮੀਦ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਮੋਹਾਲੀ, ਰੂਪਨਗਰ, ਹੋਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨ ਭਾਰੀ ਮੀਂਹ ਹੋ ਸਕਦਾ ਹੈ। ਇਨ੍ਹਾਂ ਇਲਾਕਿਆਂ ਦੇ ਨਾਲ-ਨਾਲ ਪਹਾੜੀ ਇਲਾਕਿਆਂ ਦੇ ਨਜ਼ਦੀਕ ਸਥਿਤ ਪੰਜਾਬ ਅਤੇ ਹਰਿਆਣਾ ਦੇ ਹੋਰ ਜ਼ਿਲ੍ਹਿਆਂ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਹਰਿਆਣਾ ਵਿੱਚ ਅੰਬਾਲਾ, ਕੁਰੁਕਸ਼ੇਤਰ, ਪਾਣੀਪਤ, ਸੋਨੀਪਤ ਅਤੇ ਗੁੜਗਾਂਓ ਜ਼ਿਲ੍ਹਿਆਂ ਵਿੱਚ ਵੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
EDITED BY- HARLEEN KAUR




