टॉप न्यूज़

ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਨਾਲ ਭਿਆਨਕ ਹਾਦਸਾ

ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਹਾਦਸਾਗ੍ਰਸਤ ਹੋ ਗਈ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ ਪਿਪਲੀ ਫਲਾਈਓਵਰ ਉਤੇ ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਹਰਭਜਨ ਮਾਨ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਯਾਨੀ ਕਿ ਕਾਰ ਵਿੱਚ ਕੁੱਲ ਚਾਰ ਲੋਕ ਸਨ। ਹਾਦਸੇ ਤੋਂ ਕੁਝ ਦੇਰ ਬਾਅਦ ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!