टॉप न्यूज़

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ

ਪਰਿਵਾਰ ਦੇ ਸਾਹਮਣੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦੇ ਘਣੀਏ ਦੇ ਬਾਂਗਣ ਪਿੰਡ ਵਿੱਚ ਇੱਕ 27 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਹਮਲਾ ਉਸ ਦੇ ਪਰਿਵਾਰ ਦੇ ਸਾਹਮਣੇ ਹੋਇਆ।

ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਉਸੇ ਪਿੰਡ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ‘ਤੇ ਕਿਸੇ ਮਾਮੂਲੀ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ ਸੀ। ਪੇਟ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸਨੂੰ ਬਟਾਲਾ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਤਣਾਅ ਦਾ ਮਾਹੌਲ ਹੈ।

ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਉਸੇ ਪਿੰਡ ਦੇ ਇੱਕ ਪਰਿਵਾਰ ਨਾਲ ਪੁਰਾਣਾ ਜ਼ਮੀਨੀ ਝਗੜਾ ਸੀ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਬਜ਼ੁਰਗ ਮਾਂ ਨਾਲ ਪਿੰਡ ਵਾਪਸ ਆ ਰਿਹਾ ਸੀ। ਰਸਤੇ ਵਿੱਚ ਅਚਾਨਕ ਵਿਰੋਧੀ ਪਰਿਵਾਰ ਦੇ ਕਈ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਹਮਲੇ ਦੌਰਾਨ ਬਲਵਿੰਦਰ ਦੇ ਪੇਟ ਵਿੱਚ ਗੰਭੀਰ ਸੱਟਾਂ ਲੱਗੀਆਂ। ਪਰਿਵਾਰ ਉਸਨੂੰ ਤੁਰੰਤ ਬਟਾਲਾ ਹਸਪਤਾਲ ਲੈ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਹ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ ਅਤੇ ਪਿੰਡ ਵਿੱਚ ਵੀ ਸੋਗ ਦਾ ਮਾਹੌਲ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!