देश

ਪੰਜਾਬ ਵਿਚ ਅੱਜ ਦੁਪਹਿਰ ਤੋਂ ਬਾਅਦ ਬਦਲੇਗਾ ਮੌਸਮ

ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਜੂਨ ਅਤੇ ਜੁਲਾਈ ਦੇ ਦੋ ਮਹੀਨਿਆਂ ਵਿਚ ਮਾਨਸੂਨ ਦੀ ਭਾਰੀ ਬਾਰਿਸ਼ ਤੋਂ ਬਾਅਦ ਹੁਣ ਅਗਸਤ ਮਹੀਨੇ ਵਿੱਚ ਕਈ ਸੂਬਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਤਾਪਮਾਨ ਇਕਦਮ ਵਧ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਵੱਡੀ ਰਾਹਤ ਦੀ ਖਬਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 8 ਤੋਂ 14 ਅਗਸਤ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਵੀ ਮੀਂਹ ਦਾ ਇਕ ਨਵਾਂ ਦੌਰ ਸ਼ੁਰੂ ਹੋਵੇਗਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਸ਼ਾਮ ਤੋਂ ਅਗਲੇ 3 ਦਿਨ ਰੁਕ-ਰੁਕ ਕੇ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 12 ਅਗਸਤ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਪਵੇਗਾ ਅਤੇ ਇਹ ਸਿਲਸਲਾ ਅਗਲੇ 3 ਤੋਂ 4 ਦਿਨ ਜਾਰੀ ਰਹਿ ਸਕਦਾ ਹੈ।

ਵਿਭਾਗ ਨੇ ਅਗਲੇ 8-14 ਅਗਸਤ ਲਈ ਕਈ ਰਾਜਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ 7 ਦਿਨਾਂ ਲਈ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ਉਤੇ ਭਾਰੀ ਮੀਂਹ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਚਿਤਾਵਨੀ ਹੈ। 8-14 ਅਗਸਤ ਨੂੰ ਮਹਾਰਾਸ਼ਟਰ, ਗੋਆ, ਗੁਜਰਾਤ, ਕੋਂਕਣ ਅਤੇ ਸੌਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਕੁਝ ਖੇਤਰਾਂ ਵਿਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!