टॉप न्यूज़
ਮੰਤਰੀ ਮੋਹਿੰਦਰ ਭਗਤ ਨੇ ਕੀਤਾ ਰੈਸਟ ਹਾਊਸ ਦਾ ਉਦਘਾਟਨ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੈੱਕ ਵੀ ਭੇਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
EDITED BY- HARLEEN KAUR




