
ਮੋਗਾ ਦੇ ਕੋਟਈਸੇਖਾਂ ਜੀਰਾ ਰੋਡ ’ਤੇ ਸਥਿਤ ਜੀ.ਐਮ. ਪੈਲੇਸ ਵਿੱਚ ਤੜਕੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਮਿਲੀ ਜਾਣਕਾਰੀ ਅਨੁਸਾਰ, ਜੀ.ਐਮ. ਪੈਲੇਸ ਕਾਫ਼ੀ ਸਮੇਂ ਤੋਂ ਬੰਦ ਪਿਆ ਸੀ ਅਤੇ ਇਸਨੂੰ ਇੱਕ ਟੈਂਟ ਹਾਊਸ ਵੱਲੋਂ ਕਿਰਾਏ ’ਤੇ ਲਿਆ ਹੋਇਆ ਸੀ। ਪੈਲੇਸ ਦੇ ਅੰਦਰ ਭਾਰੀ ਮਾਤਰਾ ਵਿੱਚ ਟੈਂਟ ਦਾ ਸਮਾਨ ਰੱਖਿਆ ਹੋਇਆ ਸੀ, ਜੋ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ ਗਿਆ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਰੀਬ 12 ਤੋਂ 15 ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਸਾਰਾ ਟੈਂਟ ਸਮਾਨ ਪੂਰੀ ਤਰ੍ਹਾਂ ਸੜ ਗਿਆ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
EDITED BY- HARLEEN KAUR




