टॉप न्यूज़

ਰੱਖੜੀ ਤੋਂ ਪਹਿਲਾਂ ਰੋਡਵੇਜ਼ ਬੱਸਾ ਦਾ ਚੱਕਾ ਜਾਮ

ਔਰਤਾਂ ਨੂੰ ਆ ਸਕਦੀ ਹੈ ਦਿੱਕਤ

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਦੁਪਿਹਰ ਬਾਅਦ ਮੁੜ ਤੋਂ ਹੜ੍ਹਤਾਲ ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕੀ ਜੇਕਰ ਪੰਜਾਬ ਸਰਕਾਰ ਨੇ ਕਿਲੋਮੀਟਰ ਸਕੀਮ ਦੇ ਟੈਂਡਰ ਅੱਜ ਦੋ ਵਜੇ ਖੋਲੇ ਜਾ ਸਾਨੂੰ ਇਹ ਟੈਂਡਰ ਰੱਧ ਕਰਨ ਦੀ ਚਿੱਠੀ ਨਾ ਆਈ ਤਾ ਪੰਜਾਬ ਰੋਡਵੇਜ਼ ਪੀਆਰਟੀਸੀ ਪਨਬਸ ਕੋਂਟਰੈਕਟ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਸਾਰੇ 27 ਦੇ 27 ਡਿਪੂਆਂ ਤੇ ਬੱਸਾਂ ਰੋਕ ਕੇ ਹੜਤਾਲ ਤੇ ਜਾਕੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਯੂਨੀਅਨ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਅੱਜ ਤੱਕ ਨਾ ਮੰਨੀਆਂ ਅਤੇ ਕਿਲੋਮੀਟਰ ਸਕੀਮ ਦੇ ਟੈਂਡਰ ਖੋਲੇ ਗਏ ਤਾਂ ਅੱਜ ਦੁਪਹਿਰ ਤੋਂ ਬਾਅਦ ਪੰਜਾਬ ਦੇ 27 ਦੇ 27 ਡੀਪੂ ਬੰਦ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਸਰਕਾਰ ਸਾਨੂੰ ਲਾਰੇ ਲਾ ਰਹੀ ਹੈ ਅਤੇ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਕਈ ਵਾਰ ਪੰਜਾਬ ਸਰਕਾਰ ਵੱਲੋਂ ਮੰਤਰੀ ਟਰਾਂਸਪੋਰਟੇਸ਼ਨ ਪੰਜਾਬ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕਰਨ ਦੇ ਲਈ ਕਈ ਮੀਟਿੰਗ ਕੀਤੀਆਂ ਜਾ ਚੁੱਕੀਆਂ ਹਨ। ਪਰ ਜਿਸ ਦਾ ਹੱਲ ਅੱਜ ਤੱਕ ਨਹੀਂ ਹੋਇਆ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!