
ਮੌਸਮ ਵਿਭਾਗ ਨੇ 12 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਰੈੱਡ ਅਲਰਟ ਐਲਾਨਿਆ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਬਹੁਤ ਜ਼ਿਆਦਾ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਜਿਸ ਦੇ ਮੱਦੇਨਜ਼ਰ, ਅੱਜ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਉਤਰਾਖੰਡ ਵਿੱਚ ਅੱਜ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ ਕੁਝ ਦਿਨਾਂ ਤੱਕ ਰਾਜ ਵਿੱਚ ਮੌਸਮ ਖਰਾਬ ਰਹੇਗਾ। ਇਸ ਦੌਰਾਨ, ਬਿਜਲੀ ਡਿੱਗਣ ਅਤੇ ਗਰਜ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ।
EDITED BY- HARLEEN KAUR




