टॉप न्यूज़

ਗੁਰਦਾਸਪੁਰ ਦੇ ਸ਼ਿਵਾਲਿਕ ਕਾਲਜ ਵਿੱਚ ਖੂਨਦਾਨ ਕੈਂਪ ਦਾ ਕੀਤਾ ਗਿਆ ਆਯੋਜਨ

ਗੁਰਦਾਸਪੁਰ ਦੇ ਸ਼ਿਵਾਲਿਕ ਕਾਲਜ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ‘ਤੇ ਸੰਸਥਾਵਾਂ ਦੇ ਆਗੂਆਂ ਨੇ ਕਿਹਾ ਕਿ ਖੂਨਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੁੰਦਾ, ਸਗੋਂ ਕਈ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇੱਕ ਆਮ ਵਿਅਕਤੀ ਤਿੰਨ ਮਹੀਨੇ ਬਾਅਦ ਦੁਬਾਰਾ ਖੂਨਦਾਨ ਕਰ ਸਕਦਾ ਹੈ।

ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਅੱਜ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਆ ਕੇ ਖੂਨਦਾਨ ਕੀਤਾ। ਇਸ ਕੈਂਪ ਵਿੱਚ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੈਡੀਕਲ ਟੀਮ ਵੀ ਮੌਜੂਦ ਰਹੀ, ਜਿਨ੍ਹਾਂ ਦੀ ਦੇਖਰੇਖ ਹੇਠ ਪੂਰਾ ਕੈਂਪ ਲਗਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 40 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜੋ ਲੋੜਵੰਦ ਮਰੀਜ਼ਾਂ ਦੇ ਕੰਮ ਆਵੇਗਾ।

ਡਾਕਟਰਾਂ ਨੇ ਕਿਹਾ ਕਿ ਕੁਝ ਬਿਮਾਰੀਆਂ ਐਸੀ ਹੁੰਦੀਆਂ ਹਨ, ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਹਫ਼ਤੇ-ਹਫ਼ਤੇ ਜਾਂ ਕਈ ਵਾਰ ਰੋਜ਼ਾਨਾ ਖੂਨ ਦੀ ਲੋੜ ਪੈਂਦੀ ਹੈ। ਜੇ ਅਸੀਂ ਖੂਨਦਾਨ ਨਾ ਕਰੀਏ, ਤਾਂ ਕਈ ਜਿੰਦਗੀਆਂ ਖਤਰੇ ਵਿੱਚ ਪੈ ਸਕਦੀਆਂ ਹਨ। ਇਸ ਲਈ ਖੂਨਦਾਨ ਨੂੰ ਸਭ ਤੋਂ ਵੱਡਾ ਦਾਨ ਮੰਨਿਆ ਗਿਆ ਹੈ, ਕਿਉਂਕਿ ਇਹ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ।

ਕੈਂਪ ਵਿੱਚ ਸ਼ਾਮਲ ਨੌਜਵਾਨਾਂ ਨੇ ਵੀ ਵਾਅਦਾ ਕੀਤਾ ਕਿ ਉਹ ਵੱਧ ਤੋਂ ਵੱਧ ਖੂਨਦਾਨ ਕਰਨਗੇ, ਤਾਂ ਜੋ ਕਿਸੇ ਦੀ ਜਾਨ ਨੂੰ ਬਚਾਇਆ ਜਾ ਸਕੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!