
ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਜਗਜੀਵਨ ਨਾਮਕ ਨੌਜਵਾਨ ਨੇ ਸਜ਼ਾ ਸੁਣਨ ਤੋਂ ਬਾਅਦ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਲਈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ, ਅਦਾਲਤ ਨੇ ਉਸਨੂੰ ਐਨਡੀਪੀਐਸ ਐਕਟ ਦੇ ਇੱਕ ਮਾਮਲੇ ਵਿੱਚ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ ਤੋਂ ਨਿਰਾਸ਼ ਹੋ ਕੇ ਉਸਨੇ ਇਹ ਕਦਮ ਚੁੱਕਿਆ। ਘਟਨਾ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸਦਾ ਇਲਾਜ ਜਾਰੀ ਹੈ।
EDITED BY- HARLEEN KAUR




