
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਦੌਰਾਨ 18 ਅਗਸਤ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਐਲਾਨ ਮੁਤਾਬਕ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਸੋਮਵਾਰ 18 ਅਗਸਤ ਨੂੰ ਬੰਦ ਰਹਿਣਗੇ।
ਕਟਾਰੀਆ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ। ਗੁਲਾਬ ਚੰਦ ਕਟਾਰੀਆ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ।
EDITED BY- HARLEEN KAUR



