टॉप न्यूज़

ਫਿਰੋਜ਼ਪੁਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਗੱਡੀ ਹਾਦਸੇ ਦਾ ਸ਼ਿਕਾਰ

ਫਿਰੋਜ਼ਪੁਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਕਿ ਮੋਟਰਸਾਈਕਲ ‘ਤੇ ਸਵਾਰ ਆ ਰਹੇ ਪਰਿਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਉਨ੍ਹਾਂ ਦੀ ਗੱਡੀ ਖੇਤਾਂ ਵਿੱਚ ਪਲਟ ਗਈ।

ਜਦੋਂ ਉਹ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਨਿਕਲੇ ਤਾਂ ਪਿੰਡ ਧੀਰਾ ਘਾਰਾ ਦੇ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਹਨਾਂ ਦੀ ਗੱਡੀ ਦੀ ਟੱਕਰ ਹੋਣ ਤੋਂ ਬਚਾਉਣ ਦੇ ਚੱਕਰ ਵਿੱਚ ਡਰਾਈਵਰ ਨੇ ਜਦੋਂ ਗੱਡੀ ਮੋੜੀ ਤਾਂ ਉਹ ਖੇਤਾਂ ਵਿੱਚ ਜਾ ਪਲਟ ਗਈ। ਪਰ ਗਨੀਮਤ ਰਹੀ ਕਿ ਵਿਧਾਇਕ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹਨਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਮਹਿਲਾ ਅਤੇ ਉਸਦੇ ਬੱਚੇ ਨੂੰ ਸੱਟਾਂ ਲੱਗੀਆਂ ਹਨ। ਜਿਨਾਂ ਨੂੰ ਵਿਧਾਇਕ ਨੇ ਆਪਣੀ ਗੱਡੀ ਵਿੱਚ ਹਸਪਤਾਲ਼ ਪਹੁੰਚਾਇਆ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!