
ਪਟਿਆਲਾ ਵਿੱਚ ਬਾਉਂਸਰਾਂ ‘ਤੇ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਪਟਿਆਲਾ ਵਿੱਚ ਸਟ੍ਰੀਟ ਕਲੱਬ ਵਿੱਚ ਗੋਲੀਬਾਰੀ ਹੋਈ।
ਇਹ ਵਿਵਾਦ ਡੀਜੇ ਵਜਾਉਣ ਨੂੰ ਲੈ ਕੇ ਹੋਇਆ। ਸਮਾਂ ਖਤਮ ਹੋਣ ਤੋਂ ਬਾਅਦ ਜਦੋਂ ਬਾਊਂਸਰਾਂ ਨੇ ਡੀਜੇ ਵਜਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਬਦਮਾਸ਼ਾਂ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਲੱਬ ਦਾ ਇੱਕ ਬਾਊਂਸਰ ਜ਼ਖਮੀ ਹੋ ਗਿਆ। ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਦੀ ਪਛਾਣ ਕੀਤੀ ਜਾਵੇਗੀ।
EDITED BY- HARLEEN KAUR




