टॉप न्यूज़

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ਵਿੱਚ ਭਰਿਆ ਪਾਣੀ

200 ਦੇ ਕਰੀਬ ਬੱਚੇ ਤੇ ਅਧਿਆਪਕ ਫਸੇ

ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ਵਿਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਲਪੇਟ ਵਿਚ ਲੈ ਲਿਆ ਹੈ। ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਫ਼ਾਜ਼ਿਲਕਾ ਤੇ ਫ਼ਿਰੋਜਪੁਰ ਦੇ ਕਰੀਬ 250 ਪਿੰਡ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ ਹਨ। ਪੰਜਾਬ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੱਤ ਜ਼ਿਲ੍ਹਿਆਂ ਨੂੰ ਹਾਈ ਅਲਰਟ ’ਤੇ ਕਰ ਦਿੱਤਾ ਹੈ ਜਿਨ੍ਹਾਂ ’ਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਸ਼ਾਮਲ ਹਨ।

ਉਧਰ, ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਵਿੱਚ 200 ਦੇ ਕਰੀਬ ਬੱਚਿਆਂ ਸਮੇਤ ਟੀਚਰ ਵੀ ਫਸੇ ਹੋਏ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੱਸਾਂ ਸਕੂਲ ਨਹੀਂ ਪਹੁੰਚ ਰਹੀਆਂ। ਬਚਾਅ ਲਈ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ।

ਸੂਬਾ ਸਰਕਾਰ ਨੇ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਠਾਨਕੋਟ ਦੇ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਭਾਰਤੀ ਹਵਾਈ ਫ਼ੌਜ ਨੂੰ ਬੁਲਾ ਲਿਆ ਹੈ ਤੇ ਫ਼ੌਜ ਨੇ ਧਰੁਵ ਹੈਲੀਕਾਪਟਰ ਦੀ ਮਦਦ ਨਾਲ ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਪਿੰਡਾਂ ਵਿਚੋਂ ਦਰਜਨਾਂ ਵਿਅਕਤੀਆਂ ਨੂੰ ਏਅਰ ਲਿਫ਼ਟ ਵੀ ਕੀਤਾ ਹੈ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!