टॉप न्यूज़

ਹੜ੍ਹ ਦੇ ਹਾਲਾਤਾਂ ਦੇ ਚੱਲਦੇ ਪੰਜਾਬ ‘ਚ ਸਖ਼ਤੀ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਜਾਰੀ

ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਇਸ ਦਰਮਿਆਨ ਲੁਧਿਆਣਾ ਪ੍ਰਸ਼ਾਸਨ ਵੱਲੋਂ ਸਖ਼ਤੀ ਦਿਖਾਈ ਗਈ ਹੈ ਅਤੇ ਇੱਕ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਫ਼-ਸਾਫ਼ ਹਦਾਇਤ ਦਿੱਤੀ ਹੈ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਡੀ.ਸੀ. ਦੀ ਇਜਾਜ਼ਤ ਸਟੇਸ਼ਨ ਨਹੀਂ ਛੱਡ ਸਕੇਗਾ। ਡਿਪਟੀ ਕਮਿਸ਼ਨਰ ਵੱਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਹੜ੍ਹ ਦੇ ਹਾਲਾਤਾਂ ਵਿੱਚ ਹਰੇਕ ਵਿਭਾਗ ਤਿਆਰ ਰਹੇ ਅਤੇ ਜਰੂਰਤ ਪੈਣ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਆਫ਼ਤ ਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਹਰ ਸਰਕਾਰੀ ਅਧਿਕਾਰੀ ਦੀ ਹਾਜ਼ਰੀ ਤੇ ਜ਼ਿੰਮੇਵਾਰੀ ਲਾਜ਼ਮੀ ਹੈ।

ਆਦੇਸ਼ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਹੜ੍ਹ ਵਰਗੇ ਗੰਭੀਰ ਹਾਲਾਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਸਟੇਸ਼ਨ ‘ਤੇ ਹਾਜ਼ਰ ਰਹਿਣਾ ਲਾਜ਼ਮੀ ਹੈ ਤਾਂ ਜੋ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਤੁਰੰਤ ਕਦਮ ਚੁੱਕੇ ਜਾ ਸਕਣ।

ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਜ਼ੋਰ ਦਿੱਤਾ ਗਿਆ ਹੈ ਕਿ ਹਰ ਸਰਕਾਰੀ ਵਿਭਾਗ ਦੀ ਜ਼ਿੰਮੇਵਾਰੀ ਹੈ ਕਿ ਉਹ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕੰਮਾਂ ਨੂੰ ਪਹਿਲ ਦੇਵੇ ਅਤੇ ਲੋਕਾਂ ਦੀ ਸੁਰੱਖਿਆ ਲਈ ਸਰਗਰਮ ਰਹੇ। ਜਿਹੜੇ ਕਰਮਚਾਰੀ ਜਾਂ ਅਧਿਕਾਰੀ ਇਸ ਫ਼ਰਜ਼ ਤੋਂ ਮੂੰਹ ਮੋੜਣਗੇ, ਉਨ੍ਹਾਂ ਖ਼ਿਲਾਫ਼ ਸੇਵਾ ਨਿਯਮਾਂ ਅਨੁਸਾਰ ਤੁਰੰਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!