टॉप न्यूज़
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਖੁੱਡਾ ਜੱਸੂ, ਥਾਣਾ ਸਾਰੰਗਪੁਰ, ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਦੋਸ਼ੀ ਨੂੰ ਦਿੱਲੀ ਹਵਾਈ ਅੱਡੇ ਤੋਂ ਫੜਿਆ ਗਿਆ, ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। SSP ਮੋਹਾਲੀ ਹਰਮਦੀਪ ਸਿੰਘ ਹੰਸ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
EDITED BY- HARLEEN KAUR




