टॉप न्यूज़

ਪੰਜਾਬ ਬਾਰੇ ਤਾਜ਼ਾ ਅਲਰਟ

ਇਨ੍ਹਾਂ ਜ਼ਿਲ੍ਹਿਆਂ ਵਿਚ 3 ਦਿਨ ਆਫਤ ਬਣ ਵਰ੍ਹੇਗਾ ਮੀਂਹ

ਮੌਸਮ ਵਿਭਾਗ ਨੇ ਪੰਜਾਬ ਬਾਰੇ ਤਾਜ਼ਾ ਭਵਿੱਖਬਾਣੀ ਕੀਤੀ ਹੈ। ਅਗਲੇ ਤਿੰਨ ਦਿਨ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੋਹਾਲੀ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਸਥਿਤੀ ਗੰਭੀਰ ਹੈ। ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ ਵਿਚ ਓਂਰਜ ਅਲਰਟ ਅਤੇ ਹਿਮਾਚਲ ਪ੍ਰਦੇਸ਼ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿਚ ਦੁਬਾਰਾ ਭਾਰੀ ਬਾਰਿਸ਼ ਹੁੰਦੀ ਹੈ ਤਾਂ ਪੰਜਾਬ ਨੂੰ ਸਿੱਧਾ ਨੁਕਸਾਨ ਝੱਲਣਾ ਪਵੇਗਾ।

ਉਧਰ, ਘੱਗਰ ਦਰਿਆ ਵਿਚ ਕੱਲ੍ਹ ਕਈ ਘੰਟੇ ਖਤਰੇ ਤੋਂ ਉਪਰਲੇ ਨਿਸ਼ਾਨ ’ਤੇ ਪਾਣੀ ਵਹਿੰਦਾ ਰਿਹਾ, ਜਿਸ ਮਗਰੋਂ ਬਨੂੜ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਰਿਹਾ। ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਦਰਿਆ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਪ੍ਰਸ਼ਾਸਨ ਵੱਲੋਂ ਵੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਘੱਗਰ ਦਰਿਆ ਦੇ ਕੈਚਮੈਂਟ ਖੇਤਰ ਵਿੱਚ ਮੀਂਹ ਵਧਣ ਅਤੇ ਸੁਖਨਾ ਗੇਟ ਖੋਲ੍ਹਣ ਕਾਰਨ ਡੇਰਾਬੱਸੀ ਸਬ-ਡਿਵੀਜ਼ਨ ਦੇ ਕੰਢਿਆਂ ‘ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!