टॉप न्यूज़

ਅਗਲੇ 48 ਘੰਟੇ ਭਾਰੀ ਮੀਂਹ

10 ਜ਼ਿਲ੍ਹਿਆਂ ਵਿਚ ਹਾਈ ਅਲਰਟ

ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਵਿੱਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਨਦੀਆਂ ਵਿਚ ਪਾਣੀ ਹੋਰ ਵਧ ਸਕਦਾ ਹੈ। ਇਸ ਕਾਰਨ ਹੜ੍ਹਾਂ ਨਾਲ ਹੋਰ ਤਬਾਹੀ ਮਚ ਸਕਦੀ ਹੈ। ਰਾਜ ਸਰਕਾਰ ਨੇ 10 ਜ਼ਿਲ੍ਹਿਆਂ ਵਿੱਚ ਹਾਈ ਅਲਰਟ ਐਲਾਨ ਕੀਤਾ ਹੈ ਅਤੇ ਲੋਕਾਂ ਨੂੰ ਨਦੀਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ।

ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਰਾਵੀ ਦਰਿਆ ਵਿਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਆਪਣੀਆਂ ਟੀਮਾਂ ਨਾਲ ਸਵੇਰੇ ਮੌਕੇ ’ਤੇ ਪੁੱਜ ਗਏ ਸਨ। 29 ਅਗਸਤ ਨੂੰ ਵੀ ਪੰਜਾਬ ਦੇ ਵੱਡੇ ਹਿੱਸੇ ਵਿਚ ਮੀਂਹ ਪਵੇਗਾ। ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸ. ਏ.ਐਸ ਨਗਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 30 ਅਗਸਤ ਨੂੰ ਵੀ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਸਮੇਤ ਉੱਤਰੀ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ 31 ਅਗਸਤ ਨੂੰ ਰਾਜ ਦੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ ਅਤੇ ਐਸ. ਏ.ਐਸ ਨਗਰ ਵਿੱਚ ਕਾਫੀ ਮਾਤਰਾ ‘ਚ ਬਾਰਿਸ਼ ਹੋਵੇਗੀ। ਬਾਕੀ ਇਲਾਕਿਆਂ ‘ਚ ਹਲਕੀ ਬਾਰਸ਼ ਹੋ ਸਕਦੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!